ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ

ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ

·         ਸ਼ੱਕੀ ਹਲਚਲ ਦੀ ਤੁਰੰਤ ਸੂਚਨਾ ਲਈ ਹੈਲਪਲਾਈਨ 112 ‘ਤੇ ਸੰਪਰਕ ਕਰਨ ਦੀ ਅਪੀਲ ਮਾਲੇਰਕੋਟਲਾ, 12 ਦਸੰਬਰ – ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਕਰਵਾਉਣ ਲਈ ਮਾਲੇਰਕੋਟਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਿਹਾਂ ਹਨ। ਚੋਣ ਪ੍ਰਕਿਰਿਆ ਨੂੰ ਕਿਸੇ ਵੀ ਕਿਸਮ ਦੀ ਰੁਕਾਵਟ ਤੋਂ ਬਚਾਉਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਕੋਈ ਵੀ ਹੁੱਲੜਬਾਜ਼ੀ, ਬਦਅਮਨੀ ਜਾਂ ਕਾਨੂੰਨ-ਵਿਰੁੱਧ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਰਾਰਤੀ ਤੱਤਾਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 257 ਪੋਲਿੰਗ ਬੂਥ ਪੋਲਿੰਗ ਸਟੇਸ਼ਨ ਸਥਾਪਿਤ ਹੋਏ ਹਨ, ਜਿੱਥੇ ਪੁਲਿਸ ਟੁਕੜੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਚੋਣ ਦਿਨ ਦੌਰਾਨ ਪੂਰੀ ਚੌਕਸੀ ਤੇ ਕੜੀ ਮਾਨੀਟਰਿੰਗ ਸਿਸਟਮ ਲਾਗੂ ਰਹੇਗਾ।ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ੱਕੀ ਹਲਚਲ, ਕੋਈ ਵੀ ਤਣਾਅਪੂਰਨ ਸਥਿਤੀ ਜਾਂ ਐਮਰਜੈਂਸੀ ਦੇ ਮੌਕੇ ‘ਤੇ ਹੈਲਪਲਾਈਨ 112 ‘ਤੇ ਤੁਰੰਤ ਸੰਪਰਕ ਕੀਤਾ ਜਾਵੇ। ਪ੍ਰੈਸ ਕਾਨਫਰੰਸ ਉਪਰੰਤ, ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਸ਼ਾਂਤੀ ਤੇ ਸੁਰੱਖਿਆ ਦਾ ਸੁਨੇਹਾ ਦੇਣ ਲਈ ਵਿਸ਼ੇਸ ਫਲੈਗ ਮਾਰਚ ਕੱਢਿਆ । ਇਹ ਫਲੈਗ ਮਾਰਚ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਜੈਨ ਸਵੀਟਸ ਅਤੇ ਕਾਲਜ ਰੋਡ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਮੌਕੇ ਐੱਸ.ਪੀ (ਐੱਚ) ਗੁਰਸ਼ਰਨਜੀਤ ਸਿੰਘ, ਐੱਸ.ਪੀ (ਡੀ) ਸਤਪਾਲ ਸ਼ਰਮਾ ਸਮੇਤ ਪੁਲਿਸ ਵਿਭਾਗ ਦੇ ਕਈ ਸੀਨੀਅਰ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਜਵਾਨ ਮੌਜੂਦ ਸਨ।
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ

ਫਰੀਦਕੋਟ 12 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਿਲ੍ਹਾ ਫਰੀਦਕੋਟ ਅੰਦਰ ਜਿਲ੍ਹਾ ਪ੍ਰੀਸ਼ਦ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ

ਰੂਪਨਗਰ, 12 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ ਐਸ ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ...
ਗੋ-ਸੋਲਰ ਪ੍ਰੋਜੈਕਟ ਨੂੰ ਕਾਮਨ ਸਰਵਿਸ ਸੈਂਟਰ ਨਾਲ ਜੋੜਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ

ਗੋ-ਸੋਲਰ ਪ੍ਰੋਜੈਕਟ ਨੂੰ ਕਾਮਨ ਸਰਵਿਸ ਸੈਂਟਰ ਨਾਲ ਜੋੜਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ

ਹੁਸ਼ਿਆਰਪੁਰ, 12 ਦਸੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਨੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ। ਇਸ ਨੇ ਗੋ-ਸੋਲਰ ਪ੍ਰੋਜੈਕਟ ਨੂੰ...
ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ...

India

politics

World

health

Technology

Finance

Sports